Difference between revisions 246474 and 292270 on pawiki

{{ਬਾਰੇ|ਮੁਲਕ|ਇਸੇ ਨਾਂ ਦੇ ਮਹਾਂ-ਮਹਾਂਦੀਪ|ਅਮਰੀਕਾ (ਮਹਾ-ਮਹਾਂਦੀਪ)}}

{{Infobox country
|conventional_long_name = ਸੰਯੁਕਤ ਰਾਜ ਅਮਰੀਕਾ
|common_name = ਸੰਯੁਕਤ ਰਾਜ
|image_flag = Flag of the United States.svg
|image_coat = Great Seal of the United States (obverse).svg
|symbol_type = Great Seal
(contracted; show full)ਅਤੇ ਘੱਟ ਰਹੀ ਫ਼ੌਜੀ ਸ਼ਕਤੀ ਵਰਗੇ ਪੱਖ ਵੀ ਸ਼ਾਮਲ ਹਨ। ਏਸ਼ੀਆ ਅਤੇ ਚੀਨ ਦੇ ਉਭਾਰ ਨੇ ਵੀ ਅਮਰੀਕਾ ਦੇ ਦੁਨੀਆਂ ਦੀ ਇੱਕੋ-ਇਕ ਮਹਾਂਸ਼ਕਤੀ ਵਜੋਂ ਵਜੂਦ ਨੂੰ ਖ਼ਤਮ ਕਰਨ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਬੀਤੇ ਸਾਲ ਵਿੱਚ ਅਮਲੀ ਤੌਰ ‘ਤੇ [[ਚੀਨ]] ਦੀ ਆਰਥਿਕਤਾ ਅਮਰੀਕਾ ਨਾਲੋਂ ਅੱਗੇ ਨਿਕਲ ਗਈ। ਇਸ ਲਈ ਸਾਲ 2010 ਨੂੰ ਅਮਰੀਕੀ ਯੁੱਗ ਦੇ ਅੰਤ ਦਾ ਸਮਾਂ ਕਹਿ ਸਕਦੇ ਹਾਂ। ਸਾਰੇ ਕੌਮਾਂਤਰੀ ਰੁਝਾਨ ਇਹ ਹੀ ਸੰਕੇਤ ਦੇ ਰਹੇ ਹਨ ਕਿ ਤੁਲਨਾਤਮਕ ਤੌਰ ‘ਤੇ ਅਮਰੀਕਾ ਦੀ ਸ਼ਕਤੀ ਘਟੀ ਜਾਏਗੀ। ਅਮਰੀਕਾ ਦਾ ਸੰਸਾਰ ਦੀ ਇੱਕੋ-ਇੱਕ ਮਹਾਂਸ਼ਕਤੀ ਵਜੋਂ ਸਥਾਨ ਤਾਂ ਸਦਾ ਲਈ ਖੁੱਸ ਗਿਆ ਹੈ। ਸਮੁੱਚੇ ਤੌਰ ‘ਤੇ ਅਮਰੀਕਾ ਦੀ ਸ਼ਕਤੀ ਅਤੇ ਰਸੂਖ ਘਟਦੇ ਜਾਣਗ


==ਰਾਜ ਪ੍ਰਬੰਧ==
ਅਮਰੀਕਾ ਵਿੱਚ ਸਾਰੀਆਂ ਚੋਣਾਂ ਨਵੰਬਰ ਮਹੀਨੇ ਹੁੰਦੀਆਂ ਹਨ। ਅਖ਼ਬਾਰਾਂ ਵਿੱਚ ਸਰਕਾਰੀ ਇਸ਼ਤਿਹਾਰ ਬਹੁਤ ਹੀ ਘੱਟ ਆਉਂਦੇ ਹਨ। ਕੋਈ ਨੀਂਹ ਪੱਥਰ ਰੱਖਦਾ ਹੈ ਅਤੇ ਨਾ ਹੀ ਕੋਈ ਉਦਘਾਟਨ ਕਰਦਾ ਹੈ। ਇਹ ਲੋਕ ਸਮਾਂ ਬਰਬਾਦ ਨਹੀਂ ਕਰਦੇ ਅਤੇ ਨਾ ਹੀ ਇਸ਼ਤਿਹਾਰਬਾਜ਼ੀ ’ਤੇ ਪੈਸਾ ਖ਼ਰਚ ਕਰਦੇ ਹਨ। ਰਾਸ਼ਟਰਪਤੀ ਦੀ ਚੋਣ ਸਿੱਧੀ ਹੁੰਦੀ ਹੈ ਅਤੇ ਹੁੰਦੀ ਵੀ ਚਾਰ ਸਾਲ ਲਈ ਹੈ। ਉਹ ਸਾਰੀਆਂ  ਸ਼ਕਤੀਆਂ ਜੋ ਸਾਡੇ ਪ੍ਰਧਾਨ ਮੰਤਰੀ ਕੋਲ ਹਨ, ਉਹ ਰਾਸ਼ਟਰਪਤੀ ਕੋਲ ਹਨ। ਸਿੱਧੀ ਚੋਣ ਹੋਣ ਕਰਕੇ ਰਾਸ਼ਟਰਪਤੀ ਨੂੰ ਸਾਰੇ ਸੂਬਿਆਂ ਦਾ ਧਿਆਨ ਰੱਖਣਾ ਪੈਂਦਾ ਹੈ। ਰਾਸ਼ਟਰਪਤੀ ਨੂੰ ਵੀਟੋ ਦਾ ਅਧਿਕਾਰ ਹੈ ਭਾਵ ਜੇ ਸੈਨੇਟ ਕੋਈ ਬਿੱਲ ਪਾਸ ਕਰ ਦੇਵੇ ਤਾਂ ਰਾਸ਼ਟਰਪਤੀ ਉਸ ਨੂੰ ਰੋਕ ਸਕਦਾ ਹੈ ਪਰ ਜੇ ਉਹ ਬਿੱਲ ਮੁੜ ਪਾਸ ਹੋ ਜਾਵੇ ਤਾਂ ਉਸ ਨੂੰ ਮੁੜ ਵੀਟੋ ਨਹੀਂ ਕਰ ਸਕਦਾ। ਸੰਵਿਧਾਨ ਵਿੱਚ ਸੋਧ ਕਰਨ ਲਈ ਲੋਕਾਂ ਕੋਲੋਂ ਵੋਟਾਂ ਪੁਆ ਕੇ ਪੁਸ਼ਟੀ ਕਰਵਾਈ ਜਾਂਦੀ ਹੈ। ਹੈ। ਅਮਰੀਕਾ ਵਿੱਚ ਕਿਸੇ ਵੀ ਮੈਂਬਰ ਨੂੰ ਨਾਮਜ਼ਦ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਅਮਰੀਕਾ ਵਿੱਚ ਵੀ ਦੋ ਹਾਊਸ ਹਨ। ਇੱਕ ਸੈਨੇਟ ਅਤੇ ਦੂਜਾ ਹਾਊਸ ਆਫ਼ ਰਿਪਰੀਜੈਨਟੇਟਿਵ, ਜਿਸਨੂੰ ਆਮ ਤੌਰ ’ਤੇ ਕਾਂਗਰਸ ਕਹਿ ਦਿੰਦੇ ਹਨ। ਅਮਰੀਕਾ ਦੇ 50 ਸੂਬੇ ਹਨ। ਸੈਨੇਟ ਵਿੱਚ ਹਰ ਸੂਬੇ ਦੀਆਂ 2 ਸੀਟਾਂ ਹਨ ਅਤੇ ਇੰਜ ਸੈਨੇਟ ਦੀਆਂ ਕੁੱਲ 100 ਸੀਟਾਂ ਹਨ। ਸੈਨੇਟਰ ਲੋਕਾਂ ਦੁਆਰਾ ਚੁਣੇ ਜਾਂਦੇ ਹਨ। ਕਾਂਗਰਸ ਦੇ ਮੈਂਬਰਾਂ ਦੀ ਗਿਣਤੀ ਅਬਾਦੀ ਅਨੁਸਾਰ ਹੁੰਦੀ ਹੈ। ਇਸ ਸਮੇਂ ਇਸ ਦੀ ਗਿਣਤੀ 435 ਹੈ। ਇਸ ਦੇ ਮੈਂਬਰਾਂ ਨੂੰ ਕਾਂਗਰਸਮੈੱਨ ਕਿਹਾ ਜਾਂਦਾ ਹੈ। ਕੋਵੀ ਵੀ ਬਿੱਲ ਦਾ ਦੋਵਾਂ ਹਾਊਸਾਂ ਵਿੱਚੋਂ ਪਾਸ ਹੋਣਾ ਜ਼ਰੂਰੀ ਹੈ। ਅਮਰੀਕਾ ਵਿੱਚ ਸੈਨੇਟਰ ਤੇ ਕਾਂਗਰਸਮੈੱਨ ਮੰਤਰੀ ਨਹੀਂ ਬਣ ਸਕਦੇ। ਰਾਸ਼ਟਰਪਤੀ ਆਪਣੀ ਮਰਜ਼ੀ ਨਾਲ ਜਿਸ ਸ਼ਹਿਰੀ ਨੂੰ ਚਾਹੇ ਮੰਤਰੀ ਨਾਮਜ਼ਦ ਕਰ ਸਕਦਾ ਹੈ, ਜਿਸ ਨੂੰ ‘ਸੈਕਟਰੀ ਆਫ਼ ਸਟੇਟ’ ਕਿਹਾ ਜਾਂਦਾ ਹੈ। ਆਮ ਤੌਰ ’ਤੇ ਮੰਤਰੀ ਸਬੰਧਤ ਵਿਭਾਗ ਨਾਲ ਜੁੜੇ ਵਿਅਕਤੀ ਨੂੰ ਚੁਣਿਆ ਜਾਂਦਾ ਹੈ। ਚੋਣ ਭਾਵੇਂ ਰਾਸ਼ਟਰਪਤੀ, ਗਵਰਨਰ ਜਾਂ ਸੈਨੇਟ ਤੇ ਮੇਅਰ ਦੀ ਹੋਵੇ; ਮਈ/ਜੂਨ ਮਹੀਨੇ ਵਿੱਚ ਉਸ ਪਾਰਟੀ ਦੇ ਮੈਂਬਰ ਆਪਸ ਵਿੱਚ ਚੋਣ ਲੜਦੇ ਹਨ, ਜਿਸ ਨੂੰ ਪ੍ਰਾਇਮਰੀ ਕਿਹਾ ਜਾਂਦਾ ਹੈ। ਇਹ ਚੋਣ ਵੀ ਆਮ ਚੋਣਾਂ ਦੀ ਤਰ੍ਹਾਂ ਚੋਣ ਕਮਿਸ਼ਨ ਕਰਵਾਉਂਦਾ ਹੈ। ਪ੍ਰਾਇਮਰੀ ਚੋਣ ਵਿੱਚ ਜਿੱਤਣ ਵਾਲੇ ਹੀ ਨਵੰਬਰ ਵਿੱਚ ਹੋਣ ਵਾਲੀ ਚੋਣ ਲੜ ਸਕਦੇ ਹਨ। ਅਮਰੀਕਾ ਵਿੱਚ ਚੋਣ ਮੁੱਦਿਆਂ ’ਤੇ ਅਧਾਰਿਤ ਹੁੰਦੀ ਹੈ। ਵੱਡੇ-ਵੱਡੇ ਇਕੱਠਾਂ ਵਿੱਚ ਵਿਰੋਧੀ ਅਤੇ ਸੱਤਾਧਾਰੀ ਇੱਕ ਸਟੇਜ ’ਤੇ ਬਹਿਸ ਕਰਦੇ ਹਨ। ਮੀਡੀਆ ਤੋਂ ਇਲਾਵਾ ਉੱਥੇ ਹਾਜ਼ਰ ਲੋਕ ਸੁਆਲ ਪੁੱਛਦੇ ਹਨ। ਰਾਸ਼ਟਰਪਤੀ ਦੀ ਚੋਣ ਸਮੇਂ ਉਮੀਦਵਾਰ ਇੱਕੋ ਮੰਚ ’ਤੇ ਖਲੋਅ ਕੇ ਪੱਤਰਕਾਰਾਂ ਦੇ ਜੁਆਬ ਦਿੰਦੇ ਹਨ। ਬਹਿਸ ਉਸਾਰੂ ਹੁੰਦੀ ਹੈ। ਸਾਰਾ ਅਮਰੀਕਾ ਇਨ੍ਹਾਂ ਬਹਿਸਾਂ ਨੂੰ ਸੁਣ ਕੇ ਮਨ ਬਣਾਉਂਦਾ ਹੈ ਕਿ ਵੋਟ ਕਿਸ ਨੂੰ ਪਾਉਣੀ ਹੈ। ਘਟੀਆ ਕਿਸਮ ਦੀ ਦੂਸ਼ਣਬਾਜ਼ੀ ਨਹੀਂ ਹੁੰਦੀ।

ਅਮਰੀਕਾ ਵਿੱਚ ਭਾਵੇਂ ਰਾਸ਼ਟਰਪਤੀ ਪਾਸ ਨੈਸ਼ਨਲ ਸਿਕਿਊਰਟੀ ਗਾਰਡ ਹਨ ਪਰ ਅਮਨ-ਕਾਨੂੰਨ ਦੀ ਰੱਖਿਆ ਲਈ ਅਮਰੀਕੀ ਫ਼ੌਜ ਦੀ ਵਰਤੋਂ ਦੀ ਮਨਾਹੀ ਹੈ। ਕੁਝ ਬਹੁਕੌਮੀ ਕੰਪਨੀਆਂ ਅਮਰੀਕਾ  ਦੇ ਪ੍ਰਬੰਧ ਨੂੰ ਚਲਾ ਰਹੀਆਂ ਹਨ।
==ਗਵਰਨਰ==
ਰਾਜ ਪੱਧਰ ’ਤੇ ਸੂਬੇ ਦਾ ਮੁਖੀ ਗਵਰਨਰ ਹੁੰਦਾ ਹੈ, ਜਿਸਦੀ ਅਹੁਦੇ ਦੀ ਮਿਆਦ ਚਾਰ ਸਾਲ ਹੁੰਦੀ ਹੈ। ਉਸ ਦੀ ਚੋਣ ਸਿੱਧੀ ਹੁੰਦੀ ਹੈ। ਕੋਈ ਵੀ ਵਿਅਕਤੀ ਤੀਜੀ ਵਾਰ ਗਵਰਨਰ ਨਹੀਂ ਬਣ ਸਕਦਾ। ਸਿੱਧੀ ਚੋਣ ਹੋਣ ਕਰਕੇ ਗਵਰਨਰ ਨੂੰ ਹਰ ਵੋਟਰ ਪਾਸ ਜਾਣਾ ਪੈਂਦਾ ਹੈ ਅਤੇ ਉਸ ਨੂੰ ਸਾਰੇ ਸੂਬੇ ਦਾ ਧਿਆਨ ਰੱਖਣਾ ਪੈਂਦਾ ਹੈ। ਜੇ ਲੋਕ ਚਾਹੁਣ ਤਾਂ ਗਵਰਨਰ ਨੂੰ ਵਾਪਸ ਵੀ ਬੁਲਾ ਸਕਦੇ ਹਨ ਪਰ ਇਸ ਲਈ ਵੋਟਰਾਂ ਦੀ ਖ਼ਾਸ ਗਿਣਤੀ ਚਾਹੀਦੀ ਹੈ। ਇੱਥੇ ਵੀ ਦੋ ਹਾਊਸ ਹੁੰਦੇ ਹਨ। ਰਾਸ਼ਟਰਪਤੀ ਵਾਂਗ ਗਵਰਨਰ ਆਪਣੀ ਮਰਜ਼ੀ ਦੇ ਮੰਤਰੀ ਰੱਖਦਾ ਹੈ। ਅਮਰੀਕਾ ਵਿੱਚ ਹਰ ਸੂਬੇ ਦਾ ਆਪਣਾ ਝੰਡਾ, ਪੰਛੀ, ਫੁੱਲ, ਸੈਂਸਰ ਬੋਰਡ ਅਤੇ ਕਾਨੂੰਨ ਆਦਿ ਹਨ। ਹਰ ਸੂਬਾ ਆਜ਼ਾਦ ਹੈ। ਹਰ ਸੂਬੇ ਦੇ ਆਪਣੇ ਟਰੈਫ਼ਿਕ ਨਿਯਮ ਹਨ। ਇੱਥੇ ਸਹੀ ਅਰਥਾਂ ਵਿੱਚ ਪੰਚਾਇਤੀ ਰਾਜ ਹੈ। ਮਿਉਂਸਿਪਲ ਕਮੇਟੀਆਂ ਪੂਰੀ ਤਰ੍ਹਾਂ ਆਜ਼ਾਦ ਹਨ। ਹਰ ਸ਼ਹਿਰ ਦੀ ਆਪਣੀ ਪੁਲੀਸ ਹੈ। 
==ਸਕੂਲ ਅਤੇ ਹੋਰ ਪ੍ਰਬੰਧ==
ਇਲਾਕਾ ਨਿਵਾਸੀ ਵੋਟਾਂ ਪਾ ਕੇ ਸਕੂਲ ਕਮੇਟੀ ਚੁਣਦੇ ਹਨ ਜੋ ਸਕੂਲ ਚਲਾਉਂਦੀ ਹੈ। 99 ਫ਼ੀਸਦੀ ਬੱਚੇ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਨ, ਜਿੱਥੇ ਕੋਈ ਫ਼ੀਸ ਨਹੀਂ ਲੱਗਦੀ। ਰਾਜ ਅਤੇ ਸ਼ਹਿਰੀ ਪੱਧਰ ’ਤੇ ਕਈ ਫ਼ੈਸਲੇ ਵੋਟਾਂ ਪਾ ਕੇ ਲਏ ਜਾਂਦੇ ਹਨ। ਅਮਰੀਕਾ ਵਿੱਚ ਹਰ ਵਿਅਕਤੀ ਨੂੰ ਆਪਣਾ ਧਰਮ ਮੰਨਣ, ਪੜ੍ਹਨ, ਲਿਖਣ ਅਤੇ ਬੋਲਣ ਦੀ ਆਜ਼ਾਦੀ ਹੈ। ਦਫ਼ਤਰਾਂ ਵਿੱਚ ਰਿਸ਼ਵਤਖੋਰੀ ਨਹੀਂ ਹੈ ਅਤੇ ਜ਼ਮੀਨੀ ਰਿਕਾਰਡ ਇੰਟਰਨੈੱਟ ’ਤੇ ਉਪਲਬਧ ਹੈ। ਇਹ ਕੰਮ ਨਿੱਜੀ ਕੰਪਨੀਆਂ ਕੋਲ ਹੈ। ਮਕਾਨ ਖ਼ਰੀਦਣ ਜਾਂ ਕਾਰੋਬਾਰ ਕਰਨ ਲਈ ਕਰਜ਼ੇ ਦੀ ਦਰ ਬਹੁਤ ਥੋੜ੍ਹੀ ਹੈ। ਕਰਜ਼ਾ ਆਸਾਨੀ ਨਾਲ ਲੰਮੇ ਸਮੇਂ ਲਈ ਮਿਲ ਜਾਂਦਾ ਹੈ। ਅੰਗਹੀਣਾਂ ਦਾ ਖ਼ਾਸ ਖਿਆਲ ਰੱਖਿਆ ਜਾਂਦਾ ਹੈ। ਇੱਕ ਵੀ ਹਸਪਤਾਲ ਸਰਕਾਰੀ ਨਹੀਂ ਹੈ ਅਤੇ ਸਾਰਾ ਡਾਕਟਰੀ ਇਲਾਜ ਪ੍ਰਾਈਵੇਟ ਹੈ। ਬੀਮੇ ਤੋਂ ਬਗ਼ੈਰ ਗੁਜ਼ਾਰਾ ਨਹੀਂ ਹੁੰਦਾ। 65 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਇਲਾਜ  ਮੁਫ਼ਤ ਹੈ। ਗ਼ਰੀਬ ਲੋਕਾਂ ਲਈ ਸਰਕਾਰੀ ਖ਼ਜ਼ਾਨੇ ਵਿੱਚੋਂ ਬੀਮਾ ਕਰਵਾਉਣ ਦੇ ਯਤਨ ਹੋ ਰਹੇ ਹਨ। ਅਮਰੀਕਾ ਵਿੱਚ ਗ਼ਰੀਬਾਂ ਨੂੰ ਫੂਡ ਸਟੈਂਪਾਂ ਮਿਲਦੀਆਂ ਹਨ, ਜਿਸ ਨਾਲ ਸੋਹਣਾ ਗੁਜ਼ਾਰਾ ਹੋ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਪੈਨਸ਼ਨ ਨਹੀਂ ਮਿਲਦੀ, ਉਨ੍ਹਾਂ ਨੂੰ ਸਰਕਾਰ ਵੱਲੋਂ ਤਕਰੀਬਨ 1100 ਡਾਲਰ ਹਰ ਮਹੀਨੇ ਗੁਜ਼ਾਰਾ ਭੱਤੇ ਦੇ ਤੌਰ ’ਤੇ ਦਿੱਤੇ ਜਾਂਦੇ ਹਨ।

== ਰਾਜ ==
[[ਤਸਵੀਰ:Map of USA with state names pa.svg|750px|center|ਸੰਯੁਕਤ ਰਾਜ ਅਮਰੀਕਾ ਦਾ ਨਕਸ਼ਾ]]
ਹੇਠਲੇ ਟੇਬਲ ਵਿੱਚ ਅਮਰੀਕਾ ਦੇ ੫੦ ਰਾਜਾਂ ਦੇ ਬਾਰੇ ਹੇਠ ਲਿਖੀ ਜਾਣਕਾਰੀ ਹੈ:
# ਰਾਜ ਦਾ ਨਾਮ
# ਅੰਗਰੇਜੀ ਵਿੱਚ ਰਾਜ ਦਾ ਨਾਮ
# ਅਮਰੀਕਾ ਦੇ ਡਾਕਖਾਨੇ ਦੇ ਦੁਆਰਾ ਦਿੱਤਾ ਗਿਆ ਰਾਜ ਦਾ ਕੋਡ<ref name=USPSabbrev>{{cite web | url = http://www.usps.com/ncsc/lookups/abbreviations.html | title = Official USPS Abbreviations | format = [[HTML]] | publisher = [[United States Postal Service]] | date = 1998 | accessdate = 2007-02-26 }}</ref>
(contracted; show full){{ਉੱਤਰੀ ਅਮਰੀਕਾ ਦੇ ਦੇਸ਼}}
{{ਸੰਯੁਕਤ ਰਾਜ ਦੇ ਰਾਜਸੀ ਵਿਭਾਗ}}

== ਬਾਹਰੀ ਕੜੀ ==
{{ਕਾਮਨਜ਼|United States}}

[[ਸ਼੍ਰੇਣੀ:ਉੱਤਰੀ ਅਮਰੀਕਾ ਦੇ ਦੇਸ਼]]
[[ਸ਼੍ਰੇਣੀ:ਸੰਯੁਕਤ ਰਾਜ ਅਮਰੀਕਾ ਦੇ ਰਾਜ]]